ਗੈਂਗਸਟਰ ਨਾਲ ਸੰਬੰਧਿਤ ਫਿਲਮ “ਲਾਰੈਂਸ ਆਫ ਪੰਜਾਬ” ਹੁਣ OTT ਪਲੇਟਫਾਰਮ ZEE5 ’ਤੇ ਰਿਲੀਜ਼ ਨਹੀਂ ਹੋਵੇਗੀ। ਇਸ ਸਬੰਧੀ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਫਿਲਮ ਦੇ ਪ੍ਰਸਾਰਣ ’ਤੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਮੁਤਾਬਕ, Ministry of Information and Broadcasting ਨੇ ZEE5 ਨੂੰ ਸਪਸ਼ਟ ਹੁਕਮ ਜਾਰੀ ਕਰ ਦਿੱਤੇ ਹਨ ਕਿ ਇਸ ਫਿਲਮ ਨੂੰ ਪਲੇਟਫਾਰਮ ’ਤੇ ਸਟ੍ਰੀਮ ਨਾ ਕੀਤਾ ਜਾਵੇ।
ਦੂਜੇ ਪਾਸੇ, ਇਸ ਮਾਮਲੇ ਵਿੱਚ ਦਾਇਰ ਕੀਤੀ ਗਈ ਯਾਚਿਕਾ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ Raja Warring ਦੀ ਅਰਜ਼ੀ ਦਾ ਨਿਪਟਾਰਾ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਅਦਾਲਤ ਨੇ ਮਾਮਲੇ ਨੂੰ ਖਤਮ ਕਰ ਦਿੱਤਾ, ਜਿਸ ਨਾਲ ਹੁਣ ਇਸ ਫਿਲਮ ਦੀ ਰਿਲੀਜ਼ ’ਤੇ ਪੂਰੀ ਤਰ੍ਹਾਂ ਅਸਪਸ਼ਟਤਾ ਖਤਮ ਹੋ ਗਈ ਹੈ।ਦੱਸ ਦਈਏ ਕਿ ਪੰਜਾਬ ਪੁਲਸ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਵੈੱਬ ਸੀਰੀਜ਼ ‘ਲਾਰੈਂਸ ਆਫ਼ ਪੰਜਾਬ ’ਤੇ ਪਾਬੰਦੀ ਲਗਾਏ ਜਾਣ ਦੀ ਮੰਗ ਕੀਤੀ ਸੀ। ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਅਤੇ ਵਡੇਰੇ ਸਮਾਜਿਕ ਹਿੱਤਾਂ ਦੇ ਹਵਾਲੇ ਨਾਲ ਇਸ ਸੀਰੀਜ਼ ਦੀ ਪ੍ਰਚਾਰ ਸਮਗਰੀ ਨੂੰ ਓ ਟੀ ਟੀ ਪਲੇਟਫ਼ਾਰਮ ’ਤੇ ਬਲੌਕ ਕਰਨ ਲਈ ਪੱਤਰ ਲਿਖਿਆ ਸੀ।
ਸਾਈਬਰ ਕ੍ਰਾਈਮ ਦੇ ਸਪੈਸ਼ਲ ਡੀਜੀਪੀ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਇਸ ਵੈੱਬ ਸੀਰੀਜ਼ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜ਼ਿੰਦਗੀ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਵਰਗੀਆਂ ਅਪਰਾਧਿਕ ਵਾਰਦਾਤਾਂ ਨੂੰ ਦਿਖਾਇਆ ਜਾਣਾ ਹੈ। ਇਸ ਸੀਰੀਜ਼ ਵਿਚ ਇਹ ਵੀ ਦਿਖਾਇਆ ਜਾਵੇਗਾ ਕਿ ਕਿਵੇਂ ਉਹ (ਲਾਰੈਂਸ) ਇਕ ਵਿਦਿਆਰਥੀ ਆਗੂ ਤੋਂ ਅਪਰਾਧ ਦੀ ਦੁਨੀਆ ਦੇ ਸਿਖਰ ਤੱਕ ਪਹੁੰਚਿਆ।